ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਾਹਰ ਰੋਸ ਮੁਜ਼ਾਹਰਾ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
ਬਠਿੰਡਾ: ਜ਼ਿਲ੍ਹੇ ਦੇ ਡੀਸੀ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਜੰਮ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਗੁਲਾਬੀ ਸੁੰਡੀ ਨਰਮੇ ਦੇ ਨੁਕਸਾਨ ਨੂੰ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਜੋ ਵੱਡੇ ਕਿਸਾਨ ਹਨ ਉਨ੍ਹਾਂ ਨੂੰ ਨਰਮੇ ਦਾ ਮੁਆਵਜ਼ਾ ਮਿਲ ਗਿਆ ਅਤੇ ਛੋਟੇ ਕਿਸਾਨਾਂ ਨੂੰ ਅਜੇ ਤੱਕ ਮੁਆਵਜਾ ਨਹੀਂ ਮਿਲਿਆ। ਉਨ੍ਹਾਂ ਵੱਲੋਂ ਕਈ ਵਾਰ ਡੀਸੀ ਦਫਤਰ ਨਾਲ ਸਪੰਰਕ ਕੀਤਾ ਗਿਆ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।