ਮੰਡੀ ’ਚ ਬਾਰਦਾਨੇ ਦੀ ਕਮੀ, ਅੱਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - 10 ਅਪ੍ਰੈਲ ਤੋਂ ਸ਼ੁਰੂ
ਸਰਹਿੰਦ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਗਈ ਸੀ। ਇਸ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਣ ਦੀ ਗੱਲ ਆਖੀ ਗਈ ਸੀ ਪਰ ਮੰਡੀਆਂ ਵਿੱਚ ਹਾਲਾਤ ਕੁਝ ਹੋਰ ਹੀ ਹਨ ਜਿੱਥੇ ਕਿਸਾਨਾਂ ਦੀਆਂ ਪਰੇਸ਼ਾਨੀਆਂ ਘੱਟ ਹੋਣ ਦੀ ਥਾਂ ਵੱਧਣ ਲੱਗੇ ਹਨ। ਜਿਸ ਕਾਰਨ ਪਰੇਸ਼ਾਨ ਕਿਸਾਨਾਂ ਨੇ ਮਾਰਕਿਟ ਕਮੇਟੀ ਦਫਤਰ ਸਰਹਿੰਦ ਚ ਪ੍ਰਦਰਸ਼ਨ ਕੀਤਾ। ਜਿਨ੍ਹਾਂ ਨੂੰ ਮਾਰਕਿਟ ਕਮੇਟੀ ਸਰਹਿੰਦ ਗੁਲਸ਼ਨ ਰਾਏ ਨੇ ਕਾਫੀ ਮੁਸ਼ਕਿਲਾਂ ਨਾਲ ਸ਼ਾਂਤ ਕਰਵਾਇਆ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀ ਬਾਰਦਾਨੇ ਦੀ ਕਮੀ ਹੈ ਜੇਕਰ 10 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨੀ ਸੀ ਤਾਂ ਬਾਰਦਾਨੇ ਦਾ ਪ੍ਰਬੰਧ ਕਰਨਾ ਚਾਹੀਦਾ ਸੀ ਪਰ ਸਰਕਾਰ ਵੱਲੋਂ ਝੂਠੇ ਦਾਅਵੇ ਕੀਤੇ ਗਏ ਸੀ। ਜਿਸ ਕਾਰਨ ਹੁਣ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ।