ਡੀਏਪੀ ਖਾਦ 'ਚ ਕੀਤੇ ਵਾਧੇ ਕਾਰਨ ਕਿਸਾਨਾਂ ਨੇ ਕੇਂਦਰ ਖਿਲਾਫ਼ ਖੋਲ੍ਹਿਆ ਮੋਰਚਾ - ਕਿਸਾਨਾਂ ਨੇ ਕੇਂਦਰ ਖਿਲਾਫ ਖੋਲ੍ਹਿਆ ਮੋਰਚਾ
ਮਾਨਸਾ: ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਵਿਚ ਕੀਤੇ ਗਏ 150 ਰੁਪਏ ਦੇ ਵਾਧੇ ਤੋਂ ਬਾਅਦ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਹਰ ਰੋਜ਼ ਬੀਜ ਅਤੇ ਖਾਦਾਂ ਦੇ ਵਿਚ ਵਾਧਾ ਕਰ ਰਹੀ ਹੈ ਜਿਸ ਕਾਰਨ ਕਿਸਾਨਾਂ ’ਤੇ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਡੀਏਪੀ ਖਾਦ ਅਤੇ ਰੋਜ਼ਮੱਰਾ ਦੀਆਂ ਵਸਤਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ।
TAGGED:
ਡੀਏਪੀ ਖਾਦ ਚ ਕੀਤੇ ਵਾਧੇ