ਡੀਸੀ ਦਫਤਰ ਦੇ ਬਾਹਰ ਕਿਸਾਨਾਂ ਦਾ ਧਰਨਾ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ - ਡੀਸੀ ਦਫਤਰ ਦੇ ਬਾਹਰ ਕਿਸਾਨਾਂ ਦਾ ਧਰਨਾ
ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡੀਸੀ ਨੂੰ ਸਰਕਾਰ ਦੇ ਨਾਂ ਉੱਤੇ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਸਾਡੀਆਂ ਮੰਗਾਂ ਨੇ ਜਿਸ ਦੇ ਵਿਚ ਪੰਜਾਬ ਵਿੱਚ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦਿੱਤਾ ਜਾਵੇ। ਨਾਲ ਹੀ ਕਿਹਾ ਕਿ ਲੰਪੀ ਸਕੀਨ ਬੀਮਾਰੀ ਦੇ ਕਾਰਨ ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ ਹੋਇਆ ਉਸ ਦਾ ਮੁਆਵਜ਼ਾਂ ਦਿੱਤਾ ਜਾਵੇ ਅਤੇ ਲਖੀਮਪੁਰ ਵਿਚ ਕਿਸਾਨਾਂ ਦੇ ਉਪਰ ਕੀਤੇ ਗਏ ਮਾਮਲੇ ਦਰਜ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਟੋਨੀ ਉੱਤੇ ਕਾਰਵਾਈ ਕੀਤੀ ਜਾਵੇ।