26 ਜਨਵਰੀ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ - ਤਪ ਅਸਥਾਨ ਡੇਰਾ ਬਾਬਾ ਪੰਜਾਬ ਸਿੰਘ ਤਾਜੋਕੇ
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਜੱਥੇਬੰਦੀਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੀਆਂ ਤਿਆਰੀਆਂ ਲਈ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਤਾਜੋਕੇ ਦੇ ਤਪ ਅਸਥਾਨ ਡੇਰਾ ਬਾਬਾ ਪੰਜਾਬ ਸਿੰਘ ਤਾਜੋਕੇ ਦੇ ਸੇਵਾਦਾਰ ਦੀ ਅਗਵਾਈ 'ਚ ਕੱਢਿਆ ਗਿਆ। ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਗਏ ਹਨ। ਇਨ੍ਹਾਂ ਦੇ ਵਿਰੋਧ 'ਚ ਪੰਜਾਬ ਦੇ ਬੱਚੇ ਤੋਂ ਲੈ ਕੇ ਹਰ ਵਰਗ ਦੇ ਲੋਕ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਹ ਹਰ ਕੀਮਤ 'ਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।