ਬਟਾਲਾ ਵਿਖੇ ਕਿਸਾਨਾਂ ਨੇ ਸ਼ਹੀਦਾਂ ਨੂੰ ਕੀਤਾ ਯਾਦ - Farmers remember martyrs at Batala
ਗੁਰਦਾਸਪੁਰ: ਸ਼ਹੀਦ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ 90ਵਾਂ ਸ਼ਹੀਦੀ ਦਿਹਾੜਾ ਪੂਰੇ ਭਾਰਤ ਵਿੱਚ ਬੜੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦਾਸਪੁਰ 'ਚ ਕਿਸਾਨਾਂ ਵੱਲੋਂ ਵੱਡਾ ਇਕੱਠ ਕਰ ਵਿਸ਼ੇਸ ਤੌਰ 'ਤੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਕਿਸਾਨ ਯੂਨੀਅਨ ਦੇ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਸਾਡਾ ਸੰਘਰਸ਼ ਵੀ ਉਨਾਂ ਦੇ ਦੱਸੇ ਗਏ ਮਾਰਗ 'ਤੇ ਚੱਲ ਰਿਹਾ ਹੈ। ਖੇਤੀ ਕਾਨੂੰਨਾਂ ਦੇ ਖਿਲਾਫ਼ ਵਿਡਿਆ ਸੰਘਰਸ਼ ਵੀ ਉਵੇਂ ਦਾ ਹੈ ਜਿਵੇ ਉਹਨਾਂ ਸ਼ਹੀਦਾਂ ਨੇ ਦੇਸ਼ ਆਜ਼ਾਦ ਕਰਵਾਉਣ ਲਈ ਅਵਾਜ ਬੁਲੰਦ ਕੀਤੀ ਸੀ ਅਤੇ ਇਹ ਸਘੰਰਸ਼ ਵੀ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਥੋਪੇ ਕਾਲੇ ਕਾਨੂੰਨ ਨੂੰ ਰੱਦ ਨਹੀਂ ਕਰਦੀ।