ਕਿਸਾਨਾਂ ਨੇ ਟਰੈਕਟਰ ਰੈਲੀ ਕਰਕੇ ਮੋਦੀ ਸਰਕਾਰ ਖਿਲਾਫ਼ ਕੱਢੀ ਭੜਾਸ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
ਗੁਰਦਾਸਪੁਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਗੁਰਦਾਸਪੁਰ ਦੇ ਡੇਰੇ ਬਾਬਾ ਨਾਨਕ ਹਲਕੇ ਦੇ ਗੁਰਦਵਾਰਾ ਟਾਹਲੀ ਸਾਹਿਬ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਕਰੀਬ 1500 ਟਰੈਕਟਰ ਇਸ ਵੇਲੇ ਮਾਰਚ ਵਿੱਚ ਇਕੱਤਰ ਹੋਏ ਹਨ ਅਤੇ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਰੈਲੀ ਦਾ ਟਰੇਲਰ ਪੇਸ਼ ਕੀਤਾ ਹੈ। ਮੋਦੀ ਸਰਕਾਰ ਨੇ ਕਿਸਾਨ ਮਾਰੂ 3 ਖੇਤੀ ਕਾਨੂੰਨ ਕਿਸਾਨਾਂ ਤੇ ਥੋਪ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਕੇਂਦਰ ਸਰਕਾਰ ਵਾਪਿਸ ਨਹੀਂ ਲੈਂਦੀ ਦਿੱਲੀ ਵਿੱਚ ਧਰਨਾ ਜਾਰੀ ਜਹੇਗਾ।