ਰੇਲਵੇ ਸਟੇਸ਼ਨ ’ਤੇ ਧਰਨੇ ਦੌਰਾਨ ਕੇਂਦਰ ’ਤੇ ਵਰ੍ਹੇ ਕਿਸਾਨ ! - railway station at Ferozepur
ਫਿਰੋਜ਼ਪੁਰ: ਸੰਯੁਕਤ ਮੋਰਚੇ ਦੇ ਸੱਦੇ ’ਤੇ ਪੂਰੇ ਭਾਰਤ ਵਿੱਚ ਰੇਲ ਰੋਕੋ ਅੰਦੋਲਨ ਜੋ ਗਿਆਰਾਂ ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਰੱਖਿਆ ਗਿਆ ਕਿ ਜੋ ਸਰਕਾਰ ਵੱਲੋਂ ਸਾਡੇ ਨਾਲ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਬਿਲਕੁਲ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਅਜੇ ਪੂਰੀ ਤਰ੍ਹਾਂ ਸਜ਼ਾ ਨਹੀਂ ਦਿੱਤੀ ਗਈ ਤੇ ਸਾਡੇ ਕਿਸਾਨਾਂ ਉੱਪਰ ਜੋ ਪਰਚੇ ਕੀਤੇ ਗਏ ਸੀ ਉਨ੍ਹਾਂ ਨੂੰ ਵੀ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਗਿਆ। ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਫਿਰੋਜ਼ਪੁਰ ਵਿੱਚ ਮੁੱਖ ਰੇਲਵੇ ਸਟੇਸ਼ਨ ’ਤੇ ਧਰਨਾ ਲਗਾਇਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਭੜਾਸ ਕੱਢੀ ਗਈ। ਇਸ ਧਰਨੇ ਕਾਰਨ ਕਈ ਯਾਤਰੂ ਵੀ ਪਰੇਸ਼ਾਨ ਹੁੰਦੇ ਵਿਖਾਈ ਦਿੱਤੇ।