ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕਿਸਾਨਾਂ ਨੇ ਜੇਲ੍ਹ ਭਰੋ ਅੰਦੋਲਨ ਕੀਤਾ ਸ਼ੁਰੂ - ਸਾਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਸਾਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਤੇ ਬਿੱਜਲੀ ਸੋਧ ਬਿਲ 2020 ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਡਿਪਟੀ ਕਮਿਸ਼ਨਰ ਦਫ਼ਰਤ ਦਾ ਘਿਰਾਓ ਕੀਤਾ ਅਤੇ ਜੇਲ੍ਹ ਭਰੋ ਅੰਦੋਲਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਜਾਂ ਤਾਂ ਖੇਤੀ ਆਰਡੀਨੈਂਸ ਰੱਦ ਕੀਤੇ ਜਾਣ ਜਾਂ ਫਿੱਰ ਸਾਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।