ਮਲੋਟ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ - ਦਿੱਲੀ ਵਿਖੇ ਧਰਨਾਂ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਵਿਖੇ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹਜਾਰਾ ਦੀ ਤਦਾਤ ਵਿੱਚ ਕਿਸਾਨਾਂ ਵੱਲੋਂ ਮਲੌਟ ਸ਼ਹਿਰ 'ਚ ਟਰੈਕਟਰਾਂ ਮਾਰਚ ਕੀਤਾ ਗਿਆ ਤੇ ਕੇਂਦਰ ਸਰਕਾਰ ਖਿਲਾਫ਼ ਨਾਰੇਬਾਜੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਮਾਰੂ ਕਾਲੇ ਬਿੱਲ ਪਾਸ ਕੀਤੇ ਹਨ ਤੇ ਅਸੀਂ ਇਨ੍ਹਾਂ ਦੇ ਵਿਰੋਧ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਚਿਰ ਕੇਂਦਰ ਸਰਕਾਰ ਬਿੱਲ ਵਾਪਿਸ ਨਹੀਂ ਲੈਦੀ, ਉਨ੍ਹਾਂ ਚਿਰ ਕਿਸਾਨ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।