ਨਹਿਰੀ ਖਾਲ ਟੁੱਟਣ ਕਾਰਨ ਕਿਸਾਨ ਪਰੇਸ਼ਾਨ, ਸਰਕਾਰ ਨੂੰ ਦਿੱਤੀ ਚਿਤਾਵਨੀ - ਟੇਲਾਂ ’ਤੇ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ
ਬਠਿੰਡਾ: ਜ਼ਿਲ੍ਹੇ ਦੇ ਨੇੜਲੇ ਪਿੰਡ ਭੁੱਚੋ ਖੁਰਦ ਵਿਖੇ ਕਿਸਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦਾ ਸੀਜ਼ਨ ਹੋਣ ਕਾਰਨ ਟੇਲਾਂ ’ਤੇ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਦੱਸਿਆ ਕਿ ਨਹਿਰੀ ਖਾਲ ਪਿਛਲੇ ਲੰਮੇ ਸਮੇਂ ਤੋਂ ਟੁੱਟੇ ਹੋਣ ਕਾਰਨ ਕਿਸਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਨ੍ਹਾਂ ਟੁੱਟੇ ਹੋਏ ਖਾਲਿਆਂ ਦੀ ਵਿਭਾਗ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਮੁਰੰਮਤ ਨਹੀਂ ਕਰਵਾਈ ਗਈ ਜਿਸ ਨਾਲ ਚਾਰ ਸੌ ਏਕੜ ਦੇ ਕਰੀਬ ਰਕਬਾ ਪ੍ਰਭਾਵਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਇੰਨ੍ਹਾਂ ਨਹਿਰੀ ਖਾਲਾਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਪਾਲਣ ਲਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।