ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਸਤਾਉਣ ਲੱਗੀ ਪਾਣੀ ਦੀ ਚਿੰਤਾ - ਮੱਕੀ ਅਤੇ ਮੂੰਗੀ ਦੀ ਫਸਲ ਨੂੰ ਪਾਣੀ ਨਾ ਲੱਗਣ ਕਾਰਨ ਬਰਬਾਦ
ਬਰਨਾਲਾ: ਪੰਜਾਬ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਕੱਟਣ ਤੋਂ ਬਾਅਦ ਤਕਰੀਬਨ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਅਤੇ ਕਿਸਾਨ ਤੂੜੀ ਬਣਾ ਕੇ ਮੂੰਗੀ ਅਤੇ ਮੱਕੀ ਦੀ ਫ਼ਸਲ ਬੀਜ ਕੇ ਫਸਲੀ ਵਿਭਿੰਨਤਾ ਅਪਣਾ ਰਹੇ ਹਨ। ਪਰੰਤੂ ਲਾਈਟ ਸਮੇਂ ਸਿਰ ਨਾ ਆਉਣ ਕਾਰਨ ਕਿਸਾਨਾਂ ਦੀ ਮੱਕੀ ਅਤੇ ਮੂੰਗੀ ਦੀ ਫਸਲ ਨੂੰ ਪਾਣੀ ਨਾ ਲੱਗਣ ਕਾਰਨ ਬਰਬਾਦ ਹੋਣ ਕੰਢੇ ਹੈ। ਫ਼ਸਲ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਪਾਣੀ ਦਾ ਪੱਧਰ ਡੂੰਘਾ ਹੋਣ ਕਾਰਨ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਫ਼ਸਲੀ ਵਿਭਿੰਨਤਾ ਅਪਣਾਈ ਜਾਵੇ ਭਾਵ ਕਣਕ ਅਤੇ ਝੋਨੇ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਉਗਾਈਆਂ ਜਾਣ ਤਾਂ ਜੋ ਰੇਟ ਸਥਿਰ ਰਹਿ ਸਕਣ ਅਤੇ ਪਾਣੀ ਡੂੰਘਾ ਹੋਣ ਤੋਂ ਬਚਾਇਆ ਜਾ ਸਕੇ।