5 ਮਈ ਨੂੰ ਡੀਸੀ ਦਫਤਰਾਂ ਦੇ ਬਾਹਰ ਧਰਨਾ ਦੇਣਗੇ ਕਿਸਾਨ
ਅੰਮ੍ਰਿਤਸਰ: ਜ਼ਿਲ੍ਹੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਏਪੀ ਫੂਡ ’ਤੇ 150 ਰੁਪਏ ਪ੍ਰਤੀ ਬੋਰੀ ਅਤੇ 300 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ 'ਤੇ ਨਾਰਾਜ਼ਗੀ ਜਤਾਈ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਸਾਲ ਚ ਡੀਏਪੀ ਰੇਟ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਨਾਲ ਹਰ ਤਰ੍ਹਾਂ ਦੀ ਬਿਜਾਈ ਸੰਦ ਮਹਿੰਦੇ ਹੋ ਗਏ ਹਨ ਪਰ ਫਸਲ ਦੇ ਖਰੀਦ ਮੁੱਲ ਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਦੇ ਉਲਟ ਇਸ ਵਾਰ ਕਣਕ ਦਾ ਝਾੜ ਵੀ ਘਟਿਆ ਹੈ। ਜਿਸ ਕਾਰਨ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਘੱਟੋ ਘੱਟ ਸਮਰਥਨ ਮੁੱਲ ਤੈਣ ਕਰਨ ਤੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਹੈ। ਜਿਸ ਕਾਰਨ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 5 ਮਈ ਤੋਂ ਪੰਜਾਬ ਦੇ ਸਾਰੇ ਡੀਸੀ ਦਫਤਰਾਂ ਦੇ ਬਾਹਰ ਧਰਨਾ ਦੇਣਗੇ।