ਫੈਡਰੇਸ਼ਨ ਗਰੇਵਾਲ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ADC ਨੂੰ ਸੌਪਿਆ ਮੰਗ ਪੱਤਰ
ਫਿਰੋਜ਼ਪੁਰ: ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਕਰੀਬ 30 ਸਾਲਾਂ ਤੋਂ ਸਜਾਵਾਂ ਕੱਟ ਰਹੇ ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵੱਲੋਂ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਮ ਜਿਲਾ ਪੱਧਰ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਮੰਗ ਅਤੇ ਰੋਸ ਪੱਤਰ ਭੇਜਣ ਦੇ ਉਲੀਕੇ ਪ੍ਰੋਗਰਾਮ ਤਹਿਤ ਫਿਰੋਜ਼ਪੁਰ ਵਿਖੇ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਆਪਣਾ ਰੋਸ ਅਤੇ ਮੰਗ ਪੱਤਰ ਸੌਂਪਿਆ ਗਿਆ।