ਹੈਰੋਇਨ ਅਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
ਫਿਰੋਜ਼ਪੁਰ: ਸੂਬੇ ਵਿੱਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ 32 ਬੋਰ ਸਮੇਤ 2 ਜਿੰਦਾ ਰੌਂਦ ਤੇ ਇੱਕ ਕਾਰ ਬਰਾਮਦ ਕੀਤੀ ਹੈ। ਡੀਐਸਪੀ ਸੁਰਿੰਦਰ ਪਾਲ ਬਾਂਸਲ ਨੇ ਦੱਸਿਆ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੈਮੂਅਲ ਭੱਟੀ ਉਰਫ ਸੈਮ ਅਤੇ ਰਾਹੁਲ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜਿੰਨ੍ਹਾਂ ਕੋਲ ਨਜਾਇਜ਼ ਅਸਲਾ ਵੀ ਹੈ, ਅਤੇ ਉਹ ਸਵਿਫਟ ਕਾਰ ਨੰਬਰ ਪੀ.ਬੀ 61 ਡੀ 3460 ‘ਤੇ ਖਾਈ ਰੋਡ ਵਾਲੇ ਪਾਸੇ ਤੋਂ ਫ਼ਿਰੋਜ਼ਪੁਰ ਸ਼ਹਿਰ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਉਕਤ ਨਸ਼ਾ ਤਸਕਰਾਂ ਨੂੰ ਸਮੇਤ ਕਾਰ ਕਾਬੂ ਕੀਤਾ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।