ਪ੍ਰਵਾਸੀ ਮਜ਼ਦੂਰਾਂ ਦੇ ਦੋ ਗੁਟਾਂ ਵਿਚਾਲੇ 500 ਰੁਪਏ ਨੂੰ ਲੈ ਕੇ ਹੋਇਆ ਝਗੜਾ, ਇੱਕ ਦੀ ਮੌਤ - sri fatehgarh sahib latest news
ਸ੍ਰੀ ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮਹੱਲਾਂ ਇਕਬਾਲ ਨਗਰ ਵਿੱਖੇ ਪੈਂਦੇ ਇਕ ਗੁਦਾਮ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਦੋ ਗੁਟਾਂ ਵਿੱਚ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਝਗੜੇ ਹੋ ਗਿਆ ਇਸ ਝਗੜੇ ਦੌਰਾਨ ਇਕ ਪ੍ਰਵਾਸੀ ਵਲੋਂ ਦੂਜੇ ਪ੍ਰਵਾਸੀ ਦੇ ਸਿਰ ਵਿਚ ਲੱਕੜੀ ਦਾ ਗੁੱਟਕਾ ਮਾਰ ਦਿੱਤਾ ਜਿਸ ਕਾਰਨ ਉਸਦੀ ਮੌਤ ਹੋ ਗਈ। ਜਦਕਿ ਇਸ ਝਗੜੇ ਦੌਰਾਨ ਕਰੀਬ 5 ਪ੍ਰਵਾਸੀ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਇਕ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਜਿਸ ਦੀ ਨਾਜ਼ੁਕ ਹਾਲਾਤ ਨੂੰ ਦੇਖਦੇ ਹੋਏ ਉਸਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 30 ਸਾਲਾਂ ਬੱਚੂ ਲਾਲ ਜ਼ਿਲ੍ਹਾ ਗੌਂਡਾ ਯੂਪੀ ਵਜੋਂ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚੇ ਗਏ ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।