ਫਾਇਨਾਂਸ ਕੰਪਨੀ ਦੇ ਕਰਿੰਦਿਆਂ ਕੋਲੋ ਪਿਸਤੌਲ ਦੀ ਨੋਕ ਉੱਤੇ ਲੁੱਟ - Tarn Taran robbed news
ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਤੁੜ ਨਜ਼ਦੀਕ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆ ਵੱਲੋਂ ਫਾਇਨਾਂਸ ਕੰਪਨੀ ਦੇ ਕਰਿੰਦਿਆਂ ਦੇ ਗੋਲੀ ਮਾਰ ਕੇ 80 ਹਜ਼ਾਰ ਰੁਪਏ ਦੀ ਲੁੱਟ ਕੀਤੀ (Finance company employees robbed at gunpoint) ਗਈ। ਇਸ ਸਬੰਧੀ ਪੀੜਤ ਨੇ ਦੱਸਿਆ ਕਿ ਉਹ ਭਾਰਤ ਫਾਇਨਾਂਸ ਕੰਪਨੀ ਤਰਨਤਾਰਨ ਵੱਲੋਂ ਰੋਜ਼ਾਨਾ ਦੀ ਤਰ੍ਹਾ ਵੱਖ ਵੱਖ ਪਿੰਡਾ ਵਿੱਚ ਉਗਰਾਹੀ ਕਰਨ ਜਾਂਦੇ ਹਨ। ਜਦੋਂ ਉਹ ਆਪਣੇ ਸਾਥੀ ਮਾਣਾ ਰਾਮ ਨਾਲ ਉਗਰਾਹੀ ਕਰਨ ਲਈ ਪਿੰਡ ਤੁੜ ਨਜ਼ਦੀਕ ਪੁੱਜੇ ਤਾਂ ਤਿੰਨ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆ ਨੇ ਪਿਸਤੌਲ ਦੀ ਨੋਕ ਉੱਤੇ ਸਾਨੂੰ ਰੋਕ ਕੇ ਪੈਸਿਆ ਦੀ ਮੰਗ ਕੀਤੀ ਤਾਂ ਮੇਰੇ ਸਾਥੀ ਮਾਨਾ ਰਾਮ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਕਤ ਮੋਟਰਸਾਈਕਲ ਸਵਾਰ ਲੁਟੇਰਿਆ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਪੈਸਿਆ ਵਾਲਾ ਬੈਗ ਲੈ ਫਰਾਰ ਹੋ ਗਏ। ਉਥੇ ਹੀ ਐਸਐਚਓ ਰਾਜਿੰਦਰ ਸਿੰਘ ਨੇ ਦੱਸਿਆ ਲੁੱਟ ਖੋਹ ਦੀ ਵਾਰਦਾਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਲੁਟੇਰਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।