ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ - Mohalla Clinic punjab
ਪਟਿਆਲਾ ਵਿੱਚ ਆਜ਼ਾਦੀ ਦਿਹਾੜੇ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਦੇ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾ ਰਿਹਾ ਹੈ ਤਾਂ ਉਥੇ ਹੀ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ 75 ਮੁਹੱਲਾ ਕਲੀਨਿਕ ਦੇ ਉਦਘਾਟਨ ਕੀਤਾ ਗਿਆ. ਜ਼ਿਲ੍ਹੇ ਦੇ ਵਿਚ ਬਣੇ ਮੁਹੱਲਾ ਕਲੀਨਿਕ ਦਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਦਘਾਟਨ ਕੀਤਾ ਗਿਆ. ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦਾ ਕੀਤਾ ਸੀ ਕਿ ਉਸ ਨੂੰ ਅੱਜ ਪੂਰਾ ਕਰ ਦਿੱਤਾ ਹੈ.ਆਜ਼ਾਦੀ ਦਿਹਾੜੇ ਦੇ ਦਿਨ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦੀ ਤਰਫ ਤੋਂ 75 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਜਿਸ ਵਿੱਚ ਆਮ ਲੋਕਾਂ ਦੇ ਗਰੀਬ ਲੋਕਾਂ ਦੇ ਅਤੇ ਹਰ ਵਰਗ ਦਾ ਇਲਾਜ ਹੋਵੇਗਾ.