ਸਿੱਧੂ ਮੂਸੇਵਾਲਾ ਦੇ ਗੀਤ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ: ਹਰਪਾਲ ਚੀਮਾ - ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ
ਸੰਗਰੂਰ: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਦੀਆਂ ਮੰਡੀਆਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀ ਮੁਸ਼ਕਲਾਂ ਵੀ ਸੁਣੀਆਂ। ਇਸੇ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਰਪਾਲ ਚੀਮਾ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਬਿਲਕੁਲ ਠੀਕ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾਂ ਸਿੱਧੂ ਮੂਸੇਵਾਲਾ 'ਤੇ ਬਿਆਨ ਦਿੰਦਿਆ ਹਰਪਾਲ ਚੀਮਾ ਨੇ ਕਿਹਾ ਕਿ ਮੂਸੇਵਾਲਾ ਦੇ ਬਹੁਤ ਸਾਰੇ ਗੀਤ ਵਿਵਾਦਿਤ ਹਨ, ਜੋ ਕਿ ਸਾਡੀ ਨਵੀਂ ਪੀੜੀ ਨੂੰ ਗੁੰਮਰਾਹ ਕਰ ਰਹੇ ਹਨ। ਸਾਡੀ ਸਰਕਾਰ ਦੇ ਫ਼ੈਸਲਾ ਹੈ ਕਿ ਅਜਿਹੇ ਭੜਕਾਊ ਗੀਤਾਂ ਤੇ ਪੰਜਾਬ ਸਰਕਾਰ ਸਖ਼ਤ ਐਕਸ਼ਨ ਲਵੇਗੀ, ਤੇ ਸਾਡੇ ਬੱਚਿਆਂ ਨੂੰ ਅੱਗ ਲੈ ਕੇ ਜਾਵਾਗੇ।