ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਦੇ ਵੰਡੇ ਚੈਕ - ਪੰਜਾਬ ਸਰਕਾਰ
ਮਾਨਸਾ: ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਹਲਕੇ ਦੇ ਪਿੰਡ ਅਕਲੀਆਂ, ਦਲੇਰ ਸਿੰਘ ਵਾਲਾ ਅਤੇ ਢੈਪਈ ਦੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਇਹ ਚੈਕ ਪੀੜਤ ਪਰਿਵਾਰਾਂ ਨੂੰ ਸੌਂਪੇ ਗਏ।