ਲੁਧਿਆਣਾ ਦੇ ਮੋਤੀ ਨਗਰ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ - Ludhiana Fire latest news
ਮੋਤੀ ਨਗਰ ਵਿੱਚ ਫਾਰਮ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਜ ਭਿਆਨਕ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਅੱਗ ਬੁਝਾਊ ਅਮਲੇ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਅੱਗ ਬੁਝਾਓ ਅਮਲੇ ਦੀਆਂ 3 ਗੱਡੀਆਂ ਨੇ ਆ ਕੇ ਅੱਗ 'ਤੇ ਕਾਬੂ ਪਾਇਆ, ਇਸ ਅੱਗ ਦੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ ਪਰ ਫੈਕਟਰੀ ਵਿੱਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬੁਝਾਊ ਅਮਲੇ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਵੇਲੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ,ਜਿਸ ਤੋਂ ਬਾਅਦ ਤੁਰੰਤ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ ਅਤੇ 3 ਗੱਡੀਆਂ ਲਾਉਣ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ।
Last Updated : Dec 16, 2019, 7:54 PM IST