ਚੰਡੀਗੜ੍ਹ ਦੇ ਸੈਕਟਰ 25 ਦੀਆਂ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ - ਝੁੱਗੀ-ਝੌਂਪੜੀ
ਚੰਡੀਗੜ੍ਹ: ਸੈਕਟਰ 25 ਦੀਆਂ ਝੁੱਗੀਆਂ ਵਿੱਚ ਦੇਰ ਸ਼ਾਮ ਅਚਾਨਕ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਅੱਗ ਲੱਗਣ ਕਾਰਨ ਝੁੱਗੀ-ਝੌਂਪੜੀ ਵਾਲਿਆਂ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਕਿਵੇਂ ਲੱਗੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।