ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਮਾਨ ਸੜਕੇ ਹੋਇਆ ਸੁਆਹ - ਸ਼ਾਰਟ ਸਰਕਟ ਕਾਰਨ ਅੱਗ ਲੱਗੀ
ਤਰਨ ਤਾਰਨ: ਅੰਮ੍ਰਿਤਸਰ ਰੋਡ ਪੱਟੀ ਵਿਖੇ ਸਥਿਤ ਸੋਹਲ ਕਾਰ ਸਟੀਰਿਓ ਨੂੰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਅੱਗ ਲੱਗਣ ਨਾਲ ਦੁਕਾਨ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਦੁਕਾਨ ਬੰਦ ਕਰਕੇ ਘਰ ਗਿਆ ਤਾਂ ਸਵੇਰੇ 4 ਵਜੇ ਫੋਨ ਆਇਆ ਕੀ ਦੁਕਾਨ ਵਿੱਚੋਂ ਧੂਆਂ ਨਿਕਲ ਰਿਹਾ ਹੈ ਜਦੋਂ ਆ ਕੇ ਵੇਖਿਆ ਤਾਂ ਦੁਕਾਨ ਵਿਚ ਅੱਗ ਲੱਗੀ ਹੋਈ ਸੀ ਤੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਦੁਕਾਨ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਲੱਗਣ ਨਾਲ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਦੁਕਾਨ ਮਾਲਕ ਨੇ ਪ੍ਰਸ਼ਾਸਨ ਕੋਲੋ ਮਦਦ ਦੀ ਗੁਹਾਰ ਲਗਾਈ ਹੈ।