ਸ਼ਰਧਾਲੂਆਂ ਦਾ ਪਹਿਲਾ ਜੱਥਾ ਅੱਜ ਰਿਸ਼ੀਕੇਸ਼ ਤੋਂ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹੋਵੇਗਾ ਰਵਾਨਾ - ਉੱਤਰਾਖੰਡ
ਚਮੋਲੀ: ਹੇਮਕੁੰਟ ਸਾਹਿਬ ਦੇ ਦਰਵਾਜ਼ੇ 22 ਮਈ ਨੂੰ ਖੁੱਲ੍ਹ ਰਹੇ ਹਨ। ਰਿਸ਼ੀਕੇਸ਼ ਗੁਰਦੁਆਰੇ ਤੋਂ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ। ਸਰਕਾਰ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਸੀਮਤ ਕਰ ਦਿੱਤੀ ਹੈ। ਟਰੱਸਟ ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹਰ ਰੋਜ਼ 5000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਗੇ। ਜੇਕਰ ਤੁਸੀਂ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹੋ, ਤਾਂ ਇਸਦੇ ਲਈ ਤੁਸੀਂ ਉੱਤਰਾਖੰਡ ਟੂਰਿਜ਼ਮ ਦੀ ਵੈੱਬਸਾਈਟ 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹੋ। ਸ਼ਰਧਾਲੂਆਂ ਨੂੰ ਸੈਰ-ਸਪਾਟਾ ਵਿਭਾਗ ਦੀ ਵੈੱਬਸਾਈਟ registrationandtouristcare.uk.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ। ਸ਼ਰਧਾਲੂ ਮੋਬਾਈਲ ਐਪਲੀਕੇਸ਼ਨ ਟੂਰਿਸਟ ਕੇਅਰ ਉੱਤਰਾਖੰਡ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ।