ਝੂਠ ਬੋਲਣ ਦਾ ਪਹਿਲਾ ਇਨਾਮ ਕੈਪਟਨ ਤੇ ਦੂਜਾ ਕੇਜਰੀਵਾਲ ਨੂੰ ਮਿਲੇਗਾ: ਭਾਜਪਾ ਆਗੂ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਚੰਡੀਗੜ੍ਹ: ਭਾਜਪਾ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲੇ ਬੋਲੇ। ਇਸ ਸਬੰਧੀ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਕਿਸਾਨਾਂ ਦੇ ਨਾਂਅ 'ਤੇ ਰਾਜਨੀਤੀ ਖੇਡ ਰਹੇ ਹਨ ਅਤੇ ਪੰਜਾਬ ਦੇ ਵਿੱਚ ਕੀਤੀ ਗਈ ਰੈਲੀ ਵੀ ਸਿਰਫ਼ ਇੱਕ ਦਿਖਾਵਾ ਹੈ। ਦੂਜੇ ਪਾਸੇ ਭਾਜਪਾ ਆਗੂ ਸੁਰਜੀਤ ਜਿਆਣੀ ਨੇ ਕਿਹਾ ਕਿ ਜੇਕਰ ਝੂਠ ਬੋਲਣ ਦਾ ਪਹਿਲਾ ਇਨਾਮ ਦੇਣਾ ਪਵੇ ਤਾਂ ਸਭ ਤੋਂ ਪਹਿਲਾ ਇਨਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਦੂਜਾ ਇਨਾਮ ਇਨਾਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤਾ ਜਾਵੇਗਾ।