ਪੰਜਾਬ ਸਰਕਾਰ ਖਿਲਾਫ ਮੱਛੀ ਪਾਲਕਾਂ ਨੇ ਖੋਲ੍ਹਿਆ ਮੋਰਚਾ , ਦਿੱਤੀ ਚਿਤਾਵਨੀ - ਮੱਛੀ ਪਾਲਣ ਦਾ ਕਾਰੋਬਾਰ
ਗੁਰਦਾਸਪੁਰ: ਪੰਚਾਇਤੀ ਜ਼ਮੀਨਾਂ ਨੂੰ ਛੁਡਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ 298 ਏਕੜ ਰਕਬੇ ਦੇ ਪੁਰਾਣੇ ਪੱਟਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਜ਼ਮੀਨ ਕਿਸਾਨ ਪਿਛਲੇ ਕਈ ਸਾਲਾਂ ਤੋਂ ਮੱਛੀ ਪਾਲਣ ਦਾ ਕਾਰੋਬਾਰ ਕਰਦੇ ਆ ਰਹੇ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਸਰਕਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਮੱਛੀ ਪਾਲਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਉਜਾੜਨ ਦੀ ਕੋਸਿਸ਼ ਕੀਤੀ ਜਾ ਰਹੀ ਹੈ ਅਤੇ 15 ਜੁਲਾਈ ਨੂੰ ਇਸ ਜ਼ਮੀਨ ਦੀ ਮੁੜ ਤੋਂ ਬੋਲੀ ਕਰਵਾਈ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਨੇ ਇਹ ਬੋਲੀ ਰੱਦ ਨਾ ਕੀਤੀ ਤਾਂ ਉਹ ਸਰਕਾਰ ਖਿਲਾਫ ਮੋਰਚਾ ਖੋਲ੍ਹਣਗੇ।