ਚੋਣਾਂ ਦੇ ਮੱਦੇਨਜ਼ਰ ਪਠਾਨਕੋਟ 'ਚ ਪੁਲਿਸ ਨੇ ਕੱਢਿਆ 'ਫਲੈਗ ਮਾਰਚ' - Lok Sabha Election 2019
ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਇੱਕ ਪਾਸੇ ਇੰਡੋ-ਪਾਕਿ ਸਰਹੱਦ ਅਤੇ ਦੂਜੇ ਪਾਸੇ ਹਿਮਾਚਲ ਤੇ ਜੰਮੂ-ਕਸ਼ਮੀਰ ਦੀ ਸਰਹੱਦ ਲੱਗਦੀ ਹੈ ਜਿਸ ਦੇ ਚੱਲਦਿਆ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧਾਂ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਟੀ.ਵੀ.ਪੀ. ਸੁਰੱਖਿਆ ਕਰਮਚਾਰੀਆਂ ਦੇ ਸਾਥ ਨਾਲ ਫ਼ਲੈਗ ਮਾਰਚ ਕੱਢਿਆ ਗਿਆ। ਚੋਣਾਂ ਦੇ ਨੇੜੇ ਆਉਂਦਿਆ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਨਾਲ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਦਿਆ ਵੋਟ ਪਾਉਣ ਦੀ ਅਪੀਲ ਕੀਤੀ।