ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਪਹਿਲੀ ਵਾਰ ਗਰਜੇ ਕੁੰਵਰ ਵਿਜੇ ਪ੍ਰਤਾਪ, ਕਿਹਾ ਇਨਸਾਫ ਲਈ ਖੁਦ ਤਕੜੇ ਹੋਕੇ ਲੜਨ ਦੀ ਲੋੜ - ਵਿਸ਼ੇਸ਼ ਜਾਂਚ ਟੀਮ
ਬਹਿਬਲਕਲਾਂ ਅਤੇ ਕੋਟਕਪੂਰਾ ਦੇ ਗੋਲੀਕਾਂਡ (Kotakpura shooting incident) ਮਾਮਲਿਆਂ ਦੇ ਅੱਜ 7 ਸਾਲ ਪੂਰੇ ਹੋਣ ਉੱਤੇ ਬਹਿਬਲਕਲਾਂ ਇਨਸਾਫ ਮੋਰਚੇ (Behbalkalan Insaaf Morcha) ਵਲੋਂ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀ ਲਵਾਈ। ਇਸ ਮੌਕੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਹਿਲੀ ਵਾਰ ਸਟੇਜ ਤੋਂ ਸੰਬੋਧਨ ਕੀਤਾ ਅਤੇ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਲਈ ਬਾਦਲਾਂ ਨੂੰ ਜਿੰਮੇਵਾਰ ਦੱਸਿਆ। ਇਸ ਮੌਕੇ ਉਹਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ LK ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (Special Investigation Team) ਕਿਸੇ ਵੀ ਹਾਲਤ ਵਿਚ ਸਿੱਖ ਕੌਮ ਨੂੰ ਇਨਸਾਫ ਨਹੀਂ ਦਵਾ ਸਕਦੀ। ਉਹਨਾਂ ਕਿਹਾ ਕਿ ਇਹ SIT ਆਉਣ ਵਾਲੇ ਦਿਨਾਂ ਵਿੱਚ ਸੁਖਬੀਰ ਬਾਦਲ ਦਾ ਫਰੈਂਡਲੀ ਚਲਾਨ ਦੇ ਸਕਦੀ ਹੈ। ਉਹਨਾਂ ਅਸਿੱਧੇ ਤੌਰ ਉੱਤੇ ਆਮ ਆਦਮੀਂ ਪਾਰਟੀ ਦੀ ਸਰਕਾਰ ਉੱਤੇ ਵੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਵਾਲ ਚੁੱਕੇ। ਉਹਨਾਂ ਇਸ ਮੌਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕੌਮ ਨੇ ਅੱਜ ਕੋਈ ਫੈਸਲਾ ਨਾ ਲਿਆ ਤਾਂ ਫਿਰ ਇਨਸਾਫ ਨਹੀਂ ਮਿਲਣਾ। ਉਹਨਾ ਕਿਹਾ ਕਿ ਇਨਸਾਫ ਲਈ ਲੜਾਈ ਲੜਨੀ ਪੈਣੀ ਹੈ।