ਹਲਕਾ ਖੇਮਕਰਨ ਦੀਆਂ ਦੀਆਂ 120 ਪੰਚਾਇਤਾਂ ਨੂੰ ਨੋਟਿਸ ਜਾਰੀ - issued of notices to 120 panchayats of Halqa Khemkaran
ਤਰਨ ਤਾਰਨ: ਜ਼ਿਲ੍ਹੇ ਦੇ ਭਿਖੀਵਿੰਡ ਤੇ ਵਲਟੋਹੇ ਦੀਆਂ ਪੰਚਾਇਤਾਂ ਨੂੰ ਪ੍ਰਸ਼ਾਸਨ ਵੱਲੋਂ ਨੋਟਿਸ ਭੇਜੇ ਗਏ ਹਨ। ਕਰੀਬੇ 120 ਪੰਚਾਇਤਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਜਾਰੀ ਹੋਣ ਨੂੰ ਲੈਕੇ ਕਾਂਗਰਸ ਵਿੱਚ ਪ੍ਰਸ਼ਾਸਨ ਤੇ ਭਗਵੰਤ ਮਾਨ ਸਰਕਾਰ ਖ਼ਿਲਾਫ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮਸਲੇ ਨੂੰ ਲੈਕੇ ਸਾਬਕਾ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਬਦਲਾਖੋਰੀ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਨਾਲ ਹੀ ਅਫਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਅਫਸਰ ਜਾਣ ਬੁੱਝ ਕੇ ਅਜਿਹਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਕਾਰਵਾਈ ਹੋਵੇਗੀ। ਇਸਦੇ ਨਾਲ ਹੀ ਸਾਬਕਾ ਵਿਧਾਇਕ ਤੇ ਉੱਥੇ ਪਹੁੰਚੇ ਹੋਏ ਸਰਪੰਚਾਂ ਨੇ ਦੱਸਿਆ ਕਿ ਮੈਂਬਰਾਂ ਨੂੰ ਤੋੜਨਾ ਚਾਹੁੰਦੀ ਹੈ ਤਾਂ ਕਿ ਪ੍ਰਬੰਧਕ ਲਗਾਇਆ ਜਾ ਸਕੇ। ਕਾਂਗਰਸ ਆਗੂ ਨੇ ਦੱਸਿਆ ਕਿ ਨੋਟਿਸ ਇਸ ਲਈ ਭੇਜੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਕੰਮ ਪੂਰਾ ਹੋਣ ਦੇ ਸਰਟੀਫਿਕੇਟ ਸਰਕਾਰ ਤੋਂ ਨਹੀਂ ਲਏ ਹਨ।