ਸਚਿਨ ਪਾਇਲਟ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਤੋਂ ਜਲਦ ਕਾਰਵਾਈ ਦੀ ਮੰਗ - Former Rajasthan Deputy CM Sachin Pilot
ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈਕੇ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਉਸਨੂੰ ਚਾਹੁਣ ਵਾਲਿਆਂ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਕਈ ਸਿਆਸੀ ਆਗੂਆਂ ਅਤੇ ਕਲਾਕਾਰਾਂ ਵੱਲੋਂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਵੰਡਾਇਆ ਜਾ ਰਿਹਾ ਹੈ। ਇਸਦੇ ਚੱਲਦੇ ਰਾਜਸਥਾਨ ਦੇ ਸਾਬਕਾ ਡਿਪਟੀ ਸੀਐਮ ਸਚਿਨ ਪਾਇਲਟ ਸਿੱਧੂ ਦੇ ਪਰਿਵਾਰ ਨੂੰ ਮਿਲਣ ਪਿੰਡ ਮੂਸਾ ਪਹੁੰਚੇ ਹਨ। ਪਰਿਵਾਰ ਨਾਲ ਮੁਲਾਕਾਤ ਤੋਂ ਕਾਂਗਰਸ ਆਗੂ ਨੇ ਕਿਹਾ ਕਿ ਸਿੱਧੂ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮਿਲਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਕਿ ਦੋਸ਼ੀਆਂ ਨੂੰ ਜਲਦ ਸਜ਼ਾ ਮਿਲ ਸਕੇ।