ਮੋਬਾਈਲ ਚੋਰ ਗਿਰੋਹ ਦੇ ਚਾਰ ਮੈਂਬਰ ਕਾਬੂ - ਪੁਲਿਸ ਗ੍ਰਿਫ਼ਤ
ਮੁਹਾਲੀ:ਫੇਜ਼ ਇੱਕ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਂਵਾਂ ਤੋਂ ਮੋਬਾਇਲ (Mobile) ਸਨੈਚਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਪਾਸੋ ਇੱਕ ਸੌ ਇੱਕ ਮੋਬਾਇਲ ਫੋਨ ਮੁਹਾਲੀ ਦੇ ਵੱਖ ਵੱਖ ਥਾਵਾਂ ਤੋਂ ਚੋਰੀ ਹੋਣ ਦੇ ਬਰਾਮਦ ਕੀਤੇ।ਚੋਰ ਗਿਰੋਹ ਦਾ ਮਾਸਟਰਮਾਈਂਡ ਸੰਜੈ ਪੁਲਿਸ ਗ੍ਰਿਫ਼ਤ ਤੋਂ ਬਾਹਰ ਹੈ।ਪੁਲਿਸ ਦਾ ਕਹਿਣਾ ਹੈ ਕਿ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਇੱਕ ਨੂੰ ਗੁਪਤ ਸੂਚਨਾ ਮਿਲਣ ਉਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ।