ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਪ੍ਰਦਰਸ਼ਨ
ਫਰੀਦਕੋਟ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸਰਕਾਰੀ ਨੌਕਰੀਆਂ ਵਿਚ 5 ਪ੍ਰਤੀਸ਼ਤ ਰਾਖਵੇਂ ਕਰਨ ਸਮੇਤ ਹੋਰ ਕਈ ਮੰਗਾਂ ਲਾਗੂ ਕਰਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀ ਸੰਸਥਾ ਦੇ ਸਕੱਤਰ ਜਨਰਲ ਮੇਜਰ ਸਿੰਘ ਨੇ ਕਿਹਾ ਕਿ ਧਰਨਾ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਰਾਹੀਂ ਇਕ ਮੰਗ ਪੱਤਰ ਵੀ ਦਿੱਤਾ ਗਿਆ ਹੈ।