ਗਣਤੰਤਰ ਦਿਹਾੜੇ ਨੂੰ ਲੈ ਕੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਫੁੱਲ ਡਰੈੱਸ ਰਿਹਸਲ - ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ
ਲੁਧਿਆਣਾ: ਗਣਤੰਤਰ ਦਿਹਾੜੇ ਨੂੰ ਲੈ ਕੇ ਲੁਧਿਆਣਾ ਦੇ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ ਪੰਜਾਬ ਦੇ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਲੁਧਿਆਣਾ ਦੇ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਨੂੰ ਲੈ ਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕੀਤੀ ਗਈ। ਇਸ ਵਿੱਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾਂ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਲ ਹੋਏ। ਇਸ ਦੌਰਾਨ ਮਾਰਚ ਤੋਂ ਰਿਹਰਸਲ ਕਰਵਾਈ ਗਈ ਅਤੇ ਇਨ੍ਹਾਂ ਦੋਹਾਂ ਵੱਲੋਂ ਸਲਾਮੀ ਲਈ ਗਈ।