ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ - ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ
ਇਤਿਹਾਸਕ ਕਸਬਾ ਸ੍ਰੀ ਖਡੂਰ ਸਾਹਿਬ ਦੇ ਗੁਰੂਦੁਆਰਾ (Gurdwara Khadur Sahib) ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ (guru angad dev ji gurta gaddi) ਨੂੰ ਸਮਰਪਿਤ ਮਨਾਏ ਜਾਣ ਵਾਲੇ ਸਲਾਨਾ ਜੋੜ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ ਨੇ ਦੱਸਿਆ ਕਿ ਸਲਾਨਾਂ ਜੋੜ ਮੇਲੇ ਮੌਕੇ ਸੰਗਤ ਦੀ ਆਮਦ ਨੂੰ ਦੇਖਦੇ ਹੋਏ, ਸੰਗਤ ਲਈ ਰਿਹਾਇਸ਼, ਗੁਰੂ ਕੇ ਲੰਗਰ ਅਤੇ ਵਾਹਨਾਂ ਲਈ ਪਾਰਕਿੰਗ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਵਰਾ ਸ਼੍ਰੀ ਦਰਬਾਰ ਸਾਹਿਬ ਦੀਆਂ ਇਮਾਰਤਾਂ ਦੀ ਸੁੰਦਰ ਲਾਈਟਨਿੰਗ ਕੀਤੀ ਗਈ ਹੈ ਅਤੇ ਗੁਰਦੁਵਰਾ ਸਾਹਿਬ ਦੀ ਹਦੂਦ ਅੰਦਰ ਸੁੰਦਰ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਮੈਨੇਜਰ ਪਰਮਜੀਤ ਸਿੰਘ ਬਾਣੀਆਂ, ਰਣਜੀਤ ਸਿੰਘ ਪੱਪੂ ਖਡੂਰ ਸਾਹਿਬ ਆਦਿ ਪ੍ਰਬੰਧਕ ਮਜੂਦ ਸਨ।