ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ ਵਿਚ ਕੀਤਾ ਪੇਸ਼ - ਗੈਂਗਸਟਰ ਜੱਗੂ ਭਗਵਾਨਪੁਰੀਆ
ਮੁਹਾਲੀ ਪੁਲਿਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਬੀਐਮਡਬਲਿਊ ਗੱਡੀ ਵਿਚੋਂ ਹਥਿਆਰ ਮਿਲਣ ਨੂੰ ਲੈਕੇ ਖਰੜ ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਨੂੰ ਦਸ ਦਿਨਾਂ ਰਿਮਾਢ 'ਤੇ ਲਿਆ ਗਿਆ ਸੀ। ਜਿਥੇ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵਲੋਂ ਉਸ ਦਾ ਟ੍ਰਾਂਜਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਅੰਮ੍ਰਿਤਸਰ 'ਚ ਸਾਲ 2021 'ਚ ਇੱਕ ਡਾਕਟਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ 'ਤੇ ਪੁਲਿਸ ਨੇ ਟ੍ਰਾਂਜਿਟ ਰਿਮਾਂਡ ਹਾਸਲ ਕੀਤਾ ਹੈ।