ਗੈਂਗਸਟਰ ਮਨਪ੍ਰੀਤ ਰਾਈਆ ਤੇ ਮਨਦੀਪ ਤੂਫਾਨ ਦੀ ਮਾਨਸਾ ਅਦਾਲਤ ਵਿੱਚ ਪੇਸ਼ੀ - Mandeep Tofan to appear in Mansa court
ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Moosewala murder case update news) ਵਿਚ ਗ੍ਰਿਫਤਾਰ ਕੀਤੇ ਗਏ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ (Gangster Manpreet Raya and Mandeep Tofan) ਨੂੰ ਅੱਜ ਮਾਨਸਾ ਦੀ ਅਦਾਲਤ ਦੇ ਵਿਚ ਮੁੜ ਤੋਂ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 17 ਸਤੰਬਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੋਂ ਅਦਾਲਤ ਵੱਲੋਂ ਇਨ੍ਹਾਂ ਦਾ 7 ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਅਤੇ ਇਨ੍ਹਾਂ ਤੋਂ ਰਾਜਪੁਰਾ ਦੇ ਸੀਆਈਏ ਵਿਖੇ ਪੁੱਛਗਿੱਛ ਕੀਤੀ ਜਾ ਰਹੀ ਸੀ ਤੇ ਅੱਜ ਮੁੜ ਤੋਂ ਇਨ੍ਹਾਂ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।