ਨਸ਼ੇ ਸਮੇਤ ਮੁਲਜ਼ਮ ਗ੍ਰਿਫਤਾਰ - Garhshankar police arrested 1 person with drugs
ਹੁਸ਼ਿਆਰਪੁਰ: ਥਾਣਾ ਗੜ੍ਹਸ਼ੰਕਰ ਪੁਲਿਸ ਨੇ ਨਸ਼ੀਲਾ ਪਦਾਰਥ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐਸਐੱਚਓ ਗੜ੍ਹਸ਼ੰਕਰ ਕਰਨੈਲ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ ਦੀ ਪੁਲਿਸ ਪਾਰਟੀ ਨੇ ਟੀ ਪੁਆਇੰਟ ਬੀਰਮਪੁਰ ਰੋਡ ਗੜਸ਼ੰਕਰ ਕੋਲੋਂ ਲਖਵੀਰ ਸਿੰਘ ਉਰਫ ਸੋਨੂੰ ਪੁੱਤਰ ਦਰਸ਼ਨ ਸਿੰਘ ਵਾਸੀ ਸੋਲੀ ਥਾਣਾ ਗੜਸ਼ੰਕਰ ਪਾਸੋਂ 42 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।