ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ - Garhshankar police arrested the accused
ਹੁਸ਼ਿਆਰਪੁਰ: ਥਾਣਾ ਗੜ੍ਹਸ਼ੰਕਰ ਪੁਲਿਸ ਨੇ ਪਾਬੰਦੀਸ਼ੁਦਾ 100 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ ਐਸ ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਮਾੜੇ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਦੇ ਤਹਿਤ ਚਲਾਈ ਮੁਹਿੰਮ ਤਹਿਤ ਉਹ ਪੁਲਿਸ ਪਾਰਟੀ ਟੀਮ ਨਾਲ ਗਸ਼ਤ ’ਤੇ ਦੇਨੋਵਾਲ ਖੁਰਦ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਅਲਟੋ ਕਾਰ ’ਤੇ ਸਵਾਰ ਹੋਕੇ ਉਨ੍ਹਾਂ ਵੱਲ ਨੂੰ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਨੂੰ ਦੇਖ ਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸਦੀ ਪੁਲਿਸ ਵੱਲੋਂ ਰੋਕ ਚੈਕਿੰਗ ਕੀਤੀ ਗਈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਪਾਬੰਦੀਸ਼ੁਦਾ 100 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਹਨ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।