ਗੜ੍ਹਸ਼ੰਕਰ: ਵਾਰਡ ਨੰਬਰ 4 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਐਲਾਨ
ਹੁਸ਼ਿਆਰਪੁਰ: ਗੜ੍ਹਸ਼ੰਕਰ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਖਤੀ ਸ਼ੁਰੂ ਕਰ ਦਿੱਤੀ ਹੈ। ਵਾਰਡ ਨੰਬਰ 4 ਮੁਹੱਲਾ ਭੱਟਾ (ਨੇੜੇ ਰਾਮਾ ਮੰਦਿਰ) ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਜ਼ੋਨ ਵਿੱਚ ਸਿਰਫ਼ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਹ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਪ੍ਰਤੀ ਸਿਵਲ ਹਸਪਤਾਲ ਗੜ੍ਹਸ਼ੰਕਰ ਨੇ ਦੱਸਿਆ ਕਿ ਉਕਤ ਮੁਹੱਲੇ 'ਚ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਕੋਰੋਨਾ ਰਿਪੋਰਟ ਆਉਣ ਕਾਰਨ ਇਸ ਖੇਤਰ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 39 ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ ਤਾਂ ਜੋ ਕੋਰੋਨਾ ਵਾਈਰਸ ਤੋਂ ਬਚਿਆ ਜਾ ਸਕੇ।