ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੱਢੀ ਗਈ ਗੇਟ ਰੈਲੀ - Gate rally in Bathinda
ਬਠਿੰਡਾ: ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਡਿੱਪੂ ਅੱਗੇ ਗੇਟ ਰੈਲੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਅਜੇ ਪੂਰੀਆਂ ਨਹੀਂ ਕੀਤੀਆਂ ਗਈ ਹਨ। ਅਸੀਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਸੀ ਉਹ ਮੰਗਾਂ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਹੋਈਆਂ ਅਤੇ ਕਈ ਵਾਰ ਅਫ਼ਸਰ ਸਾਹਿਬਾਨਾਂ ਨਾਲ ਸਾਡੀਆਂ ਮੀਟਿੰਗਾਂ ਹੋਈਆਂ ਹਨ ਪਰ ਇਸ ਦਾ ਕੋਈ ਸਮਾਧਾਨ ਨਹੀਂ ਹੋਇਆ। ਇਸ ਨੂੰ ਲੈ ਕੇ ਅਸੀਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਾਂ।