Ghallughara:ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਪੁਖਤੇ ਪ੍ਰਬੰਧ - ਸੁਰੱਖਿਆ ਦੇ ਪੁਖਤੇ ਪ੍ਰਬੰਧ
ਅੰਮ੍ਰਿਤਸਰ:ਘੱਲੂਘਾਰਾ ਦਿਵਸ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਿਸ (Police) ਵੱਲੋਂ ਸੁਰੱਖਿਆ ਦੇ ਪੁਖਤੇ ਪ੍ਰਬੰਧ ਕੀਤੇ ਗਏ ਹਨ।ਪੁਲਿਸ ਵੱਲੋਂ ਸੌਂ ਤੋਂ ਵੱਧ ਨਾਕੇ ਲਗਾ ਕੇ ਚੈਕਿੰਗ (Checking)ਕੀਤੀ ਜਾ ਰਹੀ ਹੈ।ਇਸ ਬਾਰੇ ਪੁਲਿਸ ਅਧਿਕਾਰੀ(Police officer)ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਹੈ ਕਿ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ ਵਿਚ ਪੁਖਤੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਨੇ ਕਿਹਾ ਹੈ ਕਿ ਨਾਕੇਬੰਦੀਆਂ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਾਰਤ ਨਾ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਜਾਣ ਤੋਂ ਰੋਕਿਆ ਨਹੀਂ ਜਾਵੇਗਾ।