ਬੱਸਾਂ ਦੀ ਪਰੇਸ਼ਾਨੀ ਦੇ ਚੱਲਦੇ ਵਿਦਿਆਰਥੀਆਂ ਨੇ DC ਦਫ਼ਤਰ ਦੇ ਬਾਹਰ ਲਾਇਆ ਧਰਨਾ - Ghudda University students protest outside DC office
ਬਠਿੰਡਾ: ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਹੈ। ਧਰਨਾਕਾਰੀ ਵਿਦਿਆਰਥਣਾਂ ਨੇ ਦੱਸਿਆ ਕਿ ਰੋਡਵੇਜ ਪੀ ਆਰ ਟੀ ਸੀ ਬੱਸਾਂ ਦਾ ਟਾਈਮ ਘੱਟ ਹੋਣ ਕਾਰਨ ਉਨ੍ਹਾਂ ਨੂੰ ਕਾਲਜ ਆਉਣ ਜਾਣ ਵਿੱਚ ਪਰੇਸ਼ਾਨੀਆਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਇਸ ਧੱਕੇਸ਼ਾਹੀ ਦੇ ਚੱਲਦੇ ਉਨ੍ਹਾਂ ਇਸਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਰੇਸ਼ਾਨੀ ਦੇ ਚੱਲਦੇ ਉਨ੍ਹਾਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਹੈ ਤਾਂ ਜੋ ਉਨ੍ਹਾਂ ਦਾ ਮਸਲਾ ਹੋ ਸਕੇ।