ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣਾ ਕੁੱਝ ਗਲਤ ਨਹੀਂ - ਕਿਸਾਨ ਜਥੇਬੰਦੀਆਂ ਨੂੰ ਜ਼ਿਮੇਵਾਰ
ਬਠਿੰਡਾ: ਦਿੱਲੀ ਵਿਖੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਵਾਪਰੀਆਂ ਘਟਨਾਵਾਂ ਅਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਬਿਆਨ ਦਿੰਦੇ ਹੋਏ ਕਿਹਾ ਕਿ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਿੱਚ ਕੁੱਝ ਵੀ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਈ ਕਿਸਾਨ ਜਥੇਬੰਦੀਆਂ ਨੂੰ ਜ਼ਿਮੇਵਾਰ ਦੱਸਿਆ ਜਾ ਰਿਹਾ ਹੈ। ਇਸ ਲਈ ਹੁਣ ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਇਹ ਗੁਰਮਤਾ ਕਰਨ ਕਿ ਇਸ ਮਸਲੇ ਦਾ ਕੀ ਹੱਲ ਕੱਢਿਆ ਜਾਵੇੋੋ।