ਰੋਪੜ ਵਿੱਚ ਜੀ ਓ ਜੀ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਜਤਾਇਆ ਰੋਸ - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ
ਰੋਪੜ ਵਿੱਚ ਜੀ ਓ ਜੀ ਦੁਆਰਾ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਵਿਰੋਧ ਜਤਾਇਆ ਗਿਆ। ਜ਼ਿਲ੍ਹੇ ਵਿਚੋਂ ਇਕੱਠੇ ਹੋਏ ਜੀ ਓ ਜੀ ਨੇ ਰੋਪੜ ਸ਼ਹਿਰ ਦੇ ਡੀਸੀ ਕੰਪਲੈਕਸ ਰੂਪਨਗਰ ਤੋਂ ਹੁੰਦੇ ਹੋਏ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਮਾਰਚ ਕੱਢਿਆ। ਇਨ੍ਹਾਂ ਵੱਲੋਂ ਬੋਲਿਆ ਗਿਆ ਕਿ ਸਰਕਾਰ ਨੇ ਝੂਠ ਬੋਲ ਕੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕੀਤੀਆਂ।ਸੇਵਾਵਾਂ ਖਤਮ ਕੀਤੇ ਜਾਣ ਮਗਰੋਂ ਭੜਕੇ ਜੀਓਜੀ ਮੁਲਾਜ਼ਮਾਂ ਨੇ ਜ਼ਿਲ੍ਹਾ ਰੋਪੜ ਵਿੱਚੋਂ ਇਕੱਠੇ ਹੋਏ ਅਤੇ ਸ਼ਹਿਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦਿਆਂ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਉਨ੍ਹਾਂ ਉੱਤੇ ਭਰੋਸਾ ਕਰਕੇ ਪਿੰਡਾਂ ਦੇ ਵਿਚ ਸੇਵਾਵਾਂ ਦਿੱਤੀਆਂ ਗਈਆਂ ਸਨ, ਪਰ ਹੁਣ ਪੰਜਾਬ ਸਰਕਾਰ ਨੇ ਸ਼ਰੇਆਮ ਉਨ੍ਹਾਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਕਾ ਮੁਲਾਜ਼ਮਾਂ ਦਾ ਅਪਮਾਨ ਕੀਤਾ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਵਿਰੋਧ ਕਰਦਿਆਂ ਤਿੱਖਾ ਪ੍ਰਦਰਸ਼ਨ ਕਰਨਗੇ।