ਸਿਵਲ ਸਕੱਤਰੇਤ ਦੇ ਬਾਹਰ ਮੁਲਾਜ਼ਮਾਂ ਨੇ ਸਰਕਾਰ ਦੇ ਨੋਟੀਫਿਕੇਸ਼ਨ ਖ਼ਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ - ਸਰਕਾਰੀ ਮੁਲਾਜ਼ਮਾਂ ਦਾ ਧਰਨਾ ਪ੍ਰਦਰਸ਼ਨ
ਸਰਕਾਰੀ ਮੁਲਾਜ਼ਮਾਂ ਨੇ ਸਿਵਲ ਸਕੱਤਰੇਤ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ। ਮੁਲਾਜ਼ਮਾਂ ਨੇ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਖ਼ਿਲਾਫ਼ ਕੀਤਾ ਹੈ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੇ ਮੁਤਾਬਿਕ ਜੇ ਸਰਕਾਰੀ ਮੁਲਾਜ਼ਮ ਪ੍ਰਦਰਸ਼ਨ ਕਰੇਗਾ ਤਾਂ ਉਸ ਦੀ ਦਿਨ ਦੀ ਤਨਖ਼ਾਹ ਕੱਟੀ ਜਾਵੇਗੀ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਯੂਨੀਅਨ ਦੇ ਆਗੂ ਸੁੱਖਚੈਨ ਖਹਿਰਾ ਨੇ ਕਿਹਾ ਕਿ ਸਰਕਾਰ ਇਸ ਤੁਗਲਕੀ ਫ਼ਰਮਾਨ ਰਾਹੀਂ ਮੁਲਾਜ਼ਮਾਂ ਦੇ ਹੱਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਲੋਕਤੰਤਰ ਵਿੱਚ ਕੋਈ ਕਿਸੇ ਦਾ ਹੱਕ ਮਾਰੇਗਾ ਤਾਂ ਸੰਵਿਧਾਨ ਨੂੰ ਪਿਆਰ ਕਰਨ ਵਾਲੇ ਲੋਕ ਪ੍ਰਦਰਸ਼ਨ ਕਰਨਗੇ।