ਕੋਰੋਨਾ ਵੈਕਸੀਨ ਲਗਵਾਉਣ ਵਿੱਚ ਲੋਕ ਨਹੀਂ ਦਿਖਾ ਰਹੇ ਦਿਲਚਸਪੀ
ਬਠਿੰਡਾ: ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਮੁਫ਼ਤ ਵਿੱਚ ਸ਼ੁਰੂ ਕੀਤੀ ਕਿ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਵਿੱਚ ਬਠਿੰਡਾ ਦੇ ਲੋਕਾਂ ਵੱਲੋਂ ਕੋਈ ਬਹੁਤੀ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ। ਇਸ ਸਬੰਧੀ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਟੀਕਾਕਰਨ ਦੀ ਪਹਿਲੀ ਡੋਜ਼ 90 ਫੀਸਦ ਦੇ ਕਰੀਬ ਲੋਕਾਂ ਵੱਲੋਂ ਲਗਵਾਈ ਗਈ ਹੈ ਜਦੋਂਕਿ ਸੈਕਿੰਡ ਡੋਜ਼ ਸਿਰਫ਼ 60 ਫੀਸਦ ਲੋਕਾਂ ਵੱਲੋਂ ਹੀ ਲਗਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਇਹ ਡੋਜ਼ ਮੁਫ਼ਤ ਲਗਾਈ ਜਾਂਦੀ ਰਹੀ ਹੈ ਅਤੇ ਬੂਸਟਰ ਡੋਜ਼ ਹੁਣ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਿਰਫ 225 ਰੁਪਏ ਵਿੱਚ ਲਗਾਈ ਜਾ ਰਹੀ ਹੈ ਅਤੇ ਸੱਠ ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਬੂਸਟਰ ਡੋਜ਼ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਕੋਰੋਨਾ ਜਿਹੀ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਜ਼ਰੂਰ ਕਰਵਾਉਣ ਕਿਉਂਕਿ ਹਾਲੇ ਕੋਰੋਨਾ ਖ਼ਤਮ ਨਹੀਂ ਹੋਇਆ ਹੈ।