'ਮਹਿੰਗਾਈ ਲਈ ਸਰਕਾਰਾਂ ਜ਼ਿੰਮੇਵਾਰ' - ਮਹਿੰਗਾਈ ਲਈ ਸਰਕਾਰਾਂ ਜ਼ਿੰਮੇਵਾਰ
ਅੰਮ੍ਰਿਤਸਰ: ਦੇਸ਼ ਵਿੱਚ ਵੱਧ ਰਹੀ ਮਹਿੰਗਾਈ (Inflation) ਤੋਂ ਲੋਕ ਪ੍ਰੇਸ਼ਾਨ ਹੋ ਰਹੇ ਹਨ। ਅਜਿਹਾ ਹੀ ਕੁਝ ਅੰਮ੍ਰਿਤਸਰ (Amritsar) ਤੋਂ ਵੇਖਣ ਨੂੰ ਮਿਲਿਆ ਹੈ। ਜਿੱਥੇ ਮਹਿੰਗਾਈ (Inflation) ਕਾਰਨ ਪ੍ਰੇਸ਼ਾਨ ਲੋਕਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ‘ਤੇ ਨਿਸ਼ਾਨੇ ਸਾਧੇ ਹਨ। ਇਨ੍ਹਾਂ ਲੋਕਾਂ ਨੇ ਵੱਧ ਰਹੀ ਮਹਿੰਗਾਈ ਲਈ ਸਰਕਾਰ ਦੀਆਂ ਮਾਰੂ ਨੀਤੀਆ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਮੌਕੇ ਜਿੱਥੇ ਇਸ ਮਹਿੰਗਾਈ ਤੋਂ ਖਰੀਦਦਾਰ ਦੁੱਖੀ ਹਨ, ਉੱਥੇ ਹੀ ਇਸ ਮਹਿੰਗਾਈ ਤੋਂ ਦੁਕਾਨਦਾਰ ਵੀ ਬਹੁਤ ਦੁੱਖੀ ਹਨ। ਇਸ ਮੌਕੇ ਦੁਕਾਨਦਾਰ ਨੇ ਕਿਹਾ ਕਿ ਮਹਿੰਗਾਈ ਵੱਧ ਹੋਣ ਕਾਰਨ ਉਨ੍ਹਾਂ ਦੀ ਸਬਜੀ ਦੀ ਵਿਕਰੀ ਨਹੀਂ ਹੋ ਰਹੀ, ਜਿਸ ਕਰਕੇ ਉਨ੍ਹਾਂ ਦੀ ਆਰਥਿਕ ਹਾਲਾਤ ਬਹੁਤ ਕਮਜ਼ੋਰ ਹੋ ਚੁੱਕੀ ਹੈ।