ਪੰਜਾਬੀ ਯੂਨੀਵਰਸਿਟੀ ਦੇ ਦਰਜਾ ਚਾਰ ਮੁਲਾਜ਼ਮ ਨੇ ਲਿਆ ਫਾਹਾ - university mulazm ne kiti khudkushi
ਪਟਿਆਲਾ 'ਚ ਪੰਜਾਬੀ ਯੂਨੀਵਰਸਿਟੀ ਦੇ ਵਾਰਸ ਭਵਨ ਵਿਖੇ ਡਿਊਟੀ ਕਰ ਰਹੇ ਰੋਹਤਾਸ ਨਾਮੀ ਦਰਜਾ ਚਾਰ ਮੁਲਾਜ਼ਮ ਨੇ ਆਪਣੇ ਕਮਰੇ ਵਿੱਚ ਪਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 28 ਸਾਲ ਸੀ ਅਤੇ ਉਹ ਹਰਿਆਣਾ ਦੇ ਜਾਖਲ ਦਾ ਰਹਿਣ ਵਾਲਾ ਸੀ। ਇਸ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਦਾ ਕਹਿਣਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਜੋ ਵੀ ਬਣਦੀ ਮਦਦ ਹੋਵੇਗੀ ਉਹ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਲਾਸ਼ ਨੂੰ ਕਬਜੇ 'ਚ ਲੈਕੇ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਦੇ ਮੋਰਚਰੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਮੌਤ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਿਆ ਹੈ।