'ਧਰਮ ਸਥਾਨ ’ਤੇ ਅਜਿਹਾ ਟੈਕਸ ਲਗਾਉਣਾ ਜਾਇਜ਼ ਨਹੀਂ' - ਟੈਕਸ ਲਗਾਉਣਾ ਜਾਇਜ਼ ਨਹੀਂ
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ’ਤੇ ਰਹਿਣ ਵਾਲੇ ਯਾਤਰੀਆਂ ਦੇ ਪ੍ਰਬੰਧਾਂ ਲਈ ਬਣਾਈਆਂ ਗਈਆਂ ਸਰਾਵਾਂ ’ਤੇ ਲਾਏ ਗਏ 12% ਜੀਐੱਸਟੀ ਦੀ ਨਿੰਦਾ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਕਿਹਾ ਕੇਂਦਰ ਸਰਕਾਰ ਨੂੰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸਾਰੇ ਧਾਰਮਿਕ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਇੱਕ ਮੰਚ ’ਤੇ ਹੋ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ ਜਿਸ ਨਾਲ ਕੇਂਦਰ ਸਰਕਾਰ ਆਪਣੇ ਫੈਸਲੇ ਨੂੰ ਰੱਦ ਕਰੇ। ਉਨ੍ਹਾਂ ਕਿਹਾ ਕਿ ਕਿਹਾ ਕਿਸੇ ਵੀ ਧਰਮ ਸਥਾਨ ’ਤੇ ਅਜਿਹਾ ਟੈਕਸ ਲਗਾਉਣਾ ਜਾਇਜ਼ ਨਹੀਂ ਹੈ। ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਇਸ ਟੈਕਸ ਨਾਲ ਸ਼ਰਧਾਲੂਆਂ ਦੇ ਉੱਤੇ ਬੋਝ ਪਵੇਗਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਸ਼ਰਧਾਲੂਆਂ ਦੀ ਆਸਥਾ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਾਨੂੰ ਸਭ ਨੂੰ ਮਿਲਕੇ ਵਿਰੋਧ ਕਰਨਾ ਚਾਹੀਦਾ।