ਅਕਾਲੀ-ਭਾਜਪਾ ਦੇ ਗਠਜੋੜ ਟੁੱਟਣ 'ਤੇ ਬੋਲੇ ਗੁਲਜ਼ਾਰ ਸਿੰਘ ਰਣੀਕੇ - ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋ ਖੇਤੀ ਬਿਲਾਂ ਲਾਗੂ ਕਰਨ 'ਤੇ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਗੱਠਜੋੜ ਟੁੱਟਣ' ਤੇ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਦੀ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਨਾਲ ਖੜਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ਦੇ ਬਾਅਦ ਪਿਛਲੇ 22 ਸਾਲਾਂ ਤੋਂ ਅਕਾਲੀ ਦਲ ਦਾ ਗਠਜੋੜ ਰਿਹਾ ਸੀ। ਉਹ ਗਠਜੋੜ ਕਿਸਾਨਾਂ ਦੇ ਹੱਕਾਂ ਲਈ ਤੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਮੰਤਰੀ ਪੱਦ ਤੋਂ ਅਸਤੀਫ਼ਾ ਦੇ ਦਿੱਤਾ ਹੈ, ਤਾਂਕਿ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਲਈ ਲੜਿਆ ਜਾ ਸਕੇ।